ਅੱਜ ਦੇ ਅਹਿਮ ਘਟਨਾਕ੍ਰਮ
ਅਸੀਂ ਬੀਬੀਸੀ ਪੰਜਾਬੀ ਦਾ ਪੰਜਾਬ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜੇ ਲਾਈਵ ਪੇਜ ਨੂੰ ਇੱਥੇ ਹੀ ਸਮਾਪਤ ਕਰ ਰਹੇ ਹਾਂ, ਪੇਸ਼ ਹੈ ਅੱਜ ਦਾ ਅਹਿਮ ਘਟਨਾਕ੍ਰਮ
- ਸੋਮਵਾਰ ਨੂੰ ਚਰਨਜੀਤ ਚੰਨੀ ਭਦੌੜ ਤੋਂ ਆਪਣੀ ਨਾਮਜ਼ਦਗੀ ਭਰਨਗੇ। ਚੰਨੀ ਚਮਕੌਰ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਹਨ।
- ਕਾਂਗਰਸੀ ਵਿਧਾਇਕ ਅੰਗਦ ਸੈਣੀ ਨੇ ਨਵਾਂਸ਼ਹਿਰ ਤੋਂ ਟਿਕਟ ਕੱਟੇ ਜਾਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ।
- ਕਾਂਗਰਸ ਦੇ ਆਪਣੇ 8 ਉਮੀਦਵਾਰਾਂ ਦੀ ਆਖਰੀ ਲਿਸਟ ਜਾਰੀ ਕਰ ਦਿੱਤੀ ਹੈ।
- ਸੁਖਬੀਰ ਬਾਦਲ ਜਲਾਲਾਬਾਦ ਤੋਂ, ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਤੇ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਨਾਮਜ਼ਦਗੀ ਭਰਨਗੇ।
- ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ 'ਚ 'ਆਪ' ਦੀ ਸਰਕਾਰ ਬਣੇਗੀ ਤਾਂ ਹਰ ਸਰਕਾਰੀ ਦਫ਼ਤਰ ਵਿੱਚ ਬੀਆਰ ਅੰਬੇਡਕਰ ਅਤੇ ਭਗਤ ਸਿੰਘ ਦੀ ਫੋਟੋ ਲਗਾਈ ਜਾਵੇਗੀ।